Tuesday, April 12th, 2016

 

ਜਗਮੀਤ ਬਰਾੜ ਕਾਂਗਰਸ ”ਚੋਂ ਬਾਹਰ, ਹੱਕ ਦੀ ਗੱਲ ਕਰਨ ਵਾਲੇ ‘ਤੇ ਕਾਰਵਾਈ ਕਿਉਂ: ਬਰਾੜ

1

ਚੰਡੀਗੜ੍ : ਅਕਸਰ ਪਾਰਟੀ ਵਿਰੋਧੀ ਗਤੀਵਿਧੀਆਂ ਵਿਖਾਉਣ ਵਾਲੇ ਕਾਂਗਰਸ ਦੇ ਸੀਨੀਅਰ ਆਗੂ ਜਗਮੀਤ ਬਰਾੜ ਨੂੰ ਅਖੀਰ ਪਾਰਟੀ ਨੇ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਜਗਮੀਤ ਨੂੰ ਪਾਰਟੀ ‘ਚੋਂ ਕੱਢਣ ਦੀ ਜਾਣਕਾਰੀ ਸੂਬਾ ਕਾਂਗਰਸ ਇੰਚਾਰਜ ਸ਼ਕੀਲ ਅਹਿਮਦ ਨੇ ਟਵੀਟ ਕਰਕੇ ਦਿਤੀ ਹੈ। ਦੱਸਣਯੋਗ ਹੈ ਕਿ ਜਗਮੀਤ ਬਰਾੜ ਉਦੋਂ ਤੋਂ ਪਾਰਟੀ ਆਗੂਆਂ ਦੇ ਨਿਸ਼ਾਨੇ ‘ਤੇ ਸਨ ਜਦੋਂ ਤੋਂ ਪੰਜਾਬ ਕਾਂਗਰਸ ਨੇ ਖਡੂਰ ਸਾਹਿਬ ਜ਼ਿਮਨੀ ਚੋਣ ਦਾ ਬਾਈਕਾਟ ਕੀਤਾ ਸੀ।ਦੂਜੇ ਪਾਸੇ ਜਗਮੀਤ ਬਰਾੜ ਨੇ ਵੀ ਟਵੀਟ ਕਰਕੇ ਪਾਰਟੀ ‘ਚੋਂ ਕੱਢੇ ਜਾਣ ਦੀ ਗੱਲ ਕੀਤੀ ਹੈ। ਇੰਨਾ ਹੀ ਨਹੀਂ ਜਗਮੀਤ ਬਰਾੜ ਨੇ ਟਵੀਟ ‘ਚRead More


ਕੇਜਰੀਵਾਲ ਦੀ ਪੰਜਾਬ ਪ੍ਰਤੀ ਦੋਗਲੀ ਨੀਤੀ : ਸੁਖਬੀਰ

2

ਜਲੰਧਰ – ਉਪ-ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ 1.20 ਲੱਖ ਅਸਾਮੀਆਂ ਆਉਂਦੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਭਰੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਕੈਬਨਿਟ ਵੱਲੋਂ ਇਨ੍ਹਾਂ ਅਸਾਮੀਆਂ ਨੂੰ ਮਨਜ਼ੂਰੀ ਪਹਿਲਾਂ ਹੀ ਦਿੱਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਹੁਨਰ ਵਿਕਾਸ ਦੀ ਸਿਖਲਾਈ ਦੇਣ ਲਈ ਪੰਜਾਬ ਦੇ ਪੇਂਡੂ ਖੇਤਰਾਂ ਵਿਚ 2000 ਹੁਨਰ ਵਿਕਾਸ ਕੇਂਦਰ ਖੋਲ੍ਹੇ ਜਾ ਰਹੇ ਹਨ, ਜਿਥੇ ਸਾਲ ਅੰਦਰ ਇਕ ਲੱਖ ਤੋਂ ਵੱਧ ਨੌਜਵਾਨਾਂ ਨੂੰ ਪੇਸ਼ੇਵਰ ਸਿਖਲਾਈ ਦੇ ਕੇ ਰੋਜ਼ਗਾਰ ਦੇ ਸਮਰੱਥ ਬਣਾਇਆ ਜਾਵੇਗਾ। ਅੱਜ ਇਥੇ ਪਿੰਡ ਉੱਗੀRead More


ਜਨਤਾ ਤਾਂ ਹੁਣ ਅਕਾਲੀ-ਭਾਜਪਾ ਸਰਕਾਰ ਦਾ ਨਾਂ ਵੀ ਸੁਣਨਾ ਪਸੰਦ ਨਹੀਂ ਕਰਦੀ : ਹੈਨਰੀ

3

ਜਲੰਧਰ- ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਅਵਤਾਰ ਹੈਨਰੀ ਨੇ ਸੱਤਾਧਾਰੀ ਅਕਾਲੀ-ਭਾਜਪਾ ਗਠਜੋੜ ‘ਤੇ ਸਿਆਸੀ ਹਮਲਾ ਤੇਜ਼ ਕਰਦਿਆਂ ਕਿਹਾ ਹੈ ਕਿ ਜਨਤਾ ਤਾਂ ਹੁਣ ਅਕਾਲੀ-ਭਾਜਪਾ ਸਰਕਾਰ ਦਾ ਨਾਂ ਵੀ ਸੁਣਨਾ ਪਸੰਦ ਨਹੀਂ ਕਰਦੀ। ਸੂਬੇ ‘ਚ ਅਕਾਲੀ-ਭਾਜਪਾ ਦੇ ਖਿਲਾਫ ਭਾਰੀ ਰੋਸ ਦੀ ਲਹਿਰ ਚੱਲ ਰਹੀ ਹੈ। ਹੈਨਰੀ ਨੇ ਵਾਰਡ ਨੰ. 23 ‘ਚ ਪੈਂਦੇ ਕਬੀਰ ਨਗਰ ‘ਚ ਕਾਂਗਰਸੀ ਵਰਕਰਾਂ ਦੀ ਬੈਠਕ ‘ਚ ਸੰਬੋਧਨ ਕਰਦਿਆਂ ਕਿਹਾ ਕਿ ਗਠਜੋੜ ਸਰਕਾਰ ਤੋਂ ਹਰ ਵਰਗ ਦੁਖੀ ਹੈ। ਸੂਬੇ ‘ਚ ਮਹਿੰਗਾਈ, ਬੇਰੋਜ਼ਗਾਰੀ ਤੇ ਭ੍ਰਿਸ਼ਟਾਚਾਰ ਦਿਨੋ-ਦਿਨ ਵਧ ਰਹੇ ਹਨ। ਉਨ੍ਹਾਂ ਜਨਤਾ ਨੂੰ ਆਮ ਆਦਮੀ ਪਾਰਟੀ ਤੋਂ ਸੁਚੇਤ ਰਹਿਣ ਦੀRead More


ਜਰਨੈਲ ਸਿੰਘ ਭਿੰਡਰਾਂਵਾਲੇ ਦੀ ਬਣੀ ਯਾਦਗਾਰ ”ਤੇ ਸੁਖਬੀਰ ਬਾਦਲ ਹੋਏ ਨਤਮਸਤਕ

4

ਸੁਖਬੀਰ ਨੇ ਪਿਆਓ ਢਾਹੁਣ ਦੀ ਤੁਲਨਾ ਸਾਕਾ ਨੀਲਾ ਤਾਰਾ ਨਾਲ ਕੀਤੀ ਅੰਮ੍ਰਿਤਸਰ-ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅੱਜ ਆਪਣੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮਗਰੋਂ ਸੂਚਨਾ ਕੇਂਦਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਪ ਮੁੱਖ ਮੰਤਰੀ ਨੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੂੰ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ਦਿੱਲੀ ਦੇ ਗੁਰਦੁਆਰਾ ਸੀਸਗੰਜ ਵਿਖੇ ਪਿਆਓ ਨੂੰ ਢਾਹੁਣਾ ਵੀ 1984 ਵਿੱਚ ਸ੍ਰੀਮਤੀ ਇੰਦਰਾ ਗਾਂਧੀ ਵੱਲੋਂ ਅਕਾਲ ਤਖ਼ਤ ਨੂੰ ਢਾਹ ਢੇਰੀ ਕਰਨ ਵਾਂਗ ਹੈ। ਪਿਆਓ ਢਾਹੁਣ ਅਤੇ ਐਸਵਾਈਐਲ ਮੁੱਦੇ ’ਤੇRead More


ਅਗਵਾ ਕਰਨ ਦੇ ਦੋਸ਼ ”ਚ ਪੁੱਤਰ ਤੇ ਪੋਤਰਾ ਗ੍ਰਿਫਤਾਰ

8

ਮਾਨਸਾ- ਪੁਲਸ ਨੇ ਜ਼ਮੀਨ ਆਪਣੇ ਨਾਂ ਕਰਵਾਉਣ ਲਈ ਪਿੰਡ ਬੀਰੋਕੇ ਕਲਾਂ ਦੇ ਇਕ ਬਜ਼ੁਰਗ ਨੂੰ ਸ਼ੱਕ ਦੇ ਆਧਾਰ ‘ਤੇ ਅਗਵਾ ਕਰਨ ਵਾਲੇ ਪੁੱਤਰ ਤੇ ਪੋਤਰੇ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ। ਜ਼ਿਲਾ ਪੁਲਸ ਮੁਖੀ ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਜ਼ਮੀਨ ਨਾਂ ਕਰਾਉਣ ਦੇ ਲਾਲਚ ‘ਚ ਪਿੰਡ ਬੀਰੋਕੇ ਕਲਾਂ ਦੇ ਪ੍ਰੀਤਮ ਸਿੰਘ ਨੂੰ ਉਸ ਦੇ ਹੀ ਲੜਕੇ ਅਤੇ ਪੋਤਰੇ ਨੇ ਅਗਵਾ ਕਰ ਲਿਆ ਸੀ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡੀ. ਐੱਸ. ਪੀ. ਬੁਢਲਾਡਾ ਰਾਜਵੀਰ ਸਿੰਘ ਬੋਪਾਰਾਏ, ਐੱਸ. ਆਈ. ਮੱਖਣ ਸਿੰਘ, ਮੁੱਖ ਅਫਸਰ ਥਾਣਾ ਸਦਰ ਬੁਢਲਾਡਾ ‘ਤੇ ਆਧਾਰਿਤRead More