ਅਕਾਲੀ ਦਲ ਦਾ ਮੁਕਾਬਲਾ ਕਾਂਗਰਸ ਨਾਲ, ”ਆਪ” ਨਾਲ ਨਹੀਂ : ਸੁਖਬੀਰ ਬਾਦਲ

2

ਹੁਸ਼ਿਆਰਪੁਰ- ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਚੋਣਾਂ ‘ਚ ਵੱਡੀ ਗਿਣਤੀ ‘ਚ ਨਵੇਂ ਚਿਹਰੇ ਉਤਾਰੇ ਜਾ ਸਕਦੇ ਹਨ ਤੇ ਭਾਜਪਾ ਨਾਲ 23 ਸੀਟਾਂ ਦਾ ਪੱਕਾ ਗੱਠਜੋੜ ਹੈ, ਜਿਸ ਵਿਚ ਸੀਟਾਂ ਦੀ ਅਦਲਾ-ਬਦਲੀ ਹੋ ਸਕਦੀ ਹੈ। ਸਾਡਾ ਮੁਕਾਬਲਾ ਕਾਂਗਰਸ ਨਾਲ ਹੈ, ਆਮ ਆਦਮੀ ਪਾਰਟੀ ਨਾਲ ਨਹੀਂ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਹੁਸ਼ਿਆਰਪੁਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅਗਲੇ ਚਾਰ ਮਹੀਨੇ ‘ਚ ਖਾਲੀ ਪੋਸਟਾਂ ‘ਤੇ ਸਵਾ ਲੱਖ ਸਰਕਾਰੀ ਨੌਕਰੀਆਂ ਦੀ ਭਰਤੀ ਕੀਤੀ ਜਾ ਰਹੀ ਹੈ, ਜਿਸ ਨਾਲ ਬੇਰੁਜ਼ਗਾਰੀ ਨੂੰ ਠੱਲ੍ਹ ਪਵੇਗੀ ਤੇ ਪੰਜਾਬ ਵਿਚ 200 ਸਕਿੱਲ ਸੈਂਟਰ ਬਣਾਏ ਜਾ ਰਹੇ ਹਨ, ਜਿਥੇ ਨੌਜਵਾਨਾਂ ਨੂੰ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਲਈ ਟ੍ਰੇਨਿੰਗ ਦਿੱਤੀ ਜਾਵੇਗੀ। ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਅਗਲੇ 2-3 ਮਹੀਨੇ ਵਿਚ ਸੇਵਾ ਕੇਂਦਰ ਵੀ ਸ਼ੁਰੂ ਕਰ ਰਹੇ ਹਾਂ ਅਤੇ ਆਨ-ਲਾਈਨ ਕੰਮ ਸ਼ੁਰੂ ਹੋਣ ਨਾਲ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਲਾਉਣੇ ਪੈਣਗੇ ਇਸ ਨਾਲ ਜਿਥੇ ਉਨ੍ਹਾਂ ਦੇ ਕੰਮ ਅਸਾਨ ਹੋ ਜਾਣਗੇ, ਉਥੇ ਭ੍ਰਿਸ਼ਟਾਚਾਰ ਨੂੰ ਵੀ ਨੱਥ ਪਵੇਗੀ। ਉਨ੍ਹਾਂ ਕਿਹਾ ਕਿ ਅਸੀਂ ਹਰ ਵਿਧਾਨ ਸਭਾ ਹਲਕੇ ਦੇ ਵਿਕਾਸ ਕਾਰਜਾਂ ਲਈ 25 ਤੋਂ 30 ਕਰੋੜ ਰੁਪਏ ਦੇ ਰਹੇ ਹਾਂ।ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਫ਼ਸਲ ਬੀਮਾ ਯੋਜਨਾ ‘ਚ ਸੋਧ ਕਰਨ ਦੀ ਸਿਫਾਰਸ਼ ਕੀਤੀ ਹੈ । ਉਨ੍ਹਾਂ ਕਿਹਾ ਕਿ ਮੌਜੂਦਾ ਨੀਤੀ ਦੀਆਂ ਸ਼ਰਤਾਂ ਕਿਸਾਨਾਂ ਦੀਆਂ ਜ਼ਰੂਰਤਾਂ ਦੇ ਅਨੁਕੂਲ ਨਹੀਂ ਹਨ। ਇਸ ਲਈ ਇਸ ਨੀਤੀ ਦੀਆਂ ਕੁਝ ਸ਼ਰਤਾਂ ‘ਚ ਸੋਧ ਦੀ ਲੋੜ ਹੈ । ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਇਸ ਮੂਦੇ ਨੂੰ ਦਿੱਲੀ ‘ਚ ਉਠਾਇਆ ਜਾ ਰਿਹਾ ਹੈ ਜਿਸ ਨਾਲ ਫ਼ਸਲ ਬੀਮਾ ਯੋਜਨਾ ਤਹਿਤ ਕਿਸਾਨਾਂ ਨੂੰ ਸਹੂਲਤਾਂ ਮਿਲ ਸਕਣ। ਉਨ੍ਹਾਂ ਕਿਹਾ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਹਰ ਸਾਲ 1 ਲੱਖ ਰੁਪਏ ਦਾ ਵਿਆਜ ਮੁਕਤ ਫ਼ਸਲੀ ਕਰਜ਼ਾ ਦੇਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਨਾਲ ਕਿਸਾਨ ਸ਼ਾਹੂਕਾਰਾਂ ਦੀ ਚੁੰਗਲ ‘ਚ ਨਹੀਂ ਫਸਣਗੇ।






Related News

  • ਪੰਜਾਬ ਸਰਕਾਰ ਬਰਗਾੜੀ ਬੇਅਦਬੀ ਕਾਂਡ ਅਤੇ ਹੋਰ ਪੰਥਕ ਮੰਗਾਂ ਸਬੰਧੀ ਗੰਭੀਰ ਹੋਵੇ : ਭਾਈ ਦਾਦੂਵਾਲ
  • ਤਖਤ ਸਾਹਿਬ ਦੇ ਪੰਜ ਪਿਆਰਿਆਂ ਖਿਲਾਫ ਆਡੀਓ ਪਾਉਣ ਵਾਲੇ ਨੇ ਮੰਗੀ ਮੁਆਫੀ
  • ਕਾਂਗਰਸੀ ਵਰਕਰਾਂ ਨੇ ਵਿਧਾਇਕ ਬਰਾਡ਼ ਦੀ ਅਗਵਾਈ ’ਚ ਫੂਕਿਆ ਮੋਦੀ ਦਾ ਪੁਤਲਾ
  • ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਲਈ ਜਥਾ ਰਵਾਨਾ
  • ਸਕਾਰਪਿਓ ਦੇ ਖੜੇ ਟਿੱਪਰ ਨਾਲ ਟਕਰਾਉਣ ਕਾਰਨ 7 ਮੌਤਾਂ
  • ਲਾਪਤਾ ਮਹਿਲਾ ਦੀ ਲਾਸ਼ ਬੰਦ ਘਰ ਵਿੱਚੋਂ ਮਿਲੀ
  • ਰਾਤ ਨੂੰ ਫ਼ਰੀਦਕੋਟ ਖੰਡ ਮਿੱਲ ਦੀ ਮਸ਼ੀਨਰੀ ਢੋਅ ਰਿਹੈ ਪ੍ਰਸ਼ਾਸਨ
  • ਜੋਧਪੁਰ ਦੇ ਨਜ਼ਰਬੰਦਾਂ ਵੱਲੋਂ ਅਕਾਲੀ ਦਲ ਨੂੰ ਕੇਂਦਰ ’ਤੇ ਦਬਾਅ ਬਣਾਉਣ ਦੀ ਅਪੀਲ
  • Leave a Reply

    Your email address will not be published. Required fields are marked as *

    *