ਪੰਜਾਬ ਨੂੰ ਬਚਾਉਣ ਲਈ ਕੈਪਟਨ ਵਰਗੇ ਕਮਾਂਡਰ ਦੀ ਲੋੜ

4

ਭਾਦਸੋਂ – ਆਮ ਆਦਮੀ ਪਾਰਟੀ ਦੇ ‘ਪੰਜਾਬ ਡਾਇਲਗ’ ਪ੍ਰੋਗਰਾਮ ਨੂੰ ਪੰਜਾਬ ਕਾਂਗਰਸ ਦੀ ਚੋਣ ਪ੍ਰਚਾਰ ਕਮੇਟੀ ਦੇ ਉਪ ਚੇਅਰਮੈਨ ਤੇ ਹਲਕਾ ਵਿਧਾਇਕ ਸਾਧੂ ਸਿੰਘ ਧਰਮਸੌਤ ਨੇ ‘ਪੰਜਾਬ ਗੁਮਰਾਹ’ ਦਾ ਨਾਂ ਦਿੱਤਾ ਹੈ। ਸੀਨੀਅਰ ਕਾਂਗਰਸੀ ਆਗੂ ਪ੍ਰਗਟ ਸਿੰਘ ਭੜੀ ਦੇ ਭਾਦਸੋਂ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਧਰਮਸੌਤ ਨੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਵੱਲੋਂ ਦਿੱਲੀ ਦੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ ਹੈ, ਠੀਕ ਉਸੇ ਤਰ੍ਹਾਂ ‘ਪੰਜਾਬ ਡਾਇਲਗ’ ਪ੍ਰੋਗਰਾਮ ਰਾਹੀਂ ਹੁਣ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕੀਤੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਧਰਮਸੌਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਦੇ ਲੋਕਾਂ ਨਾਲ ਕੋਈ ਹੇਜ ਨਹੀਂ, ਸਗੋਂ ਇਹ ਆਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਅਜਿਹੇ ਪ੍ਰੋਗਰਾਮ ਸ਼ੁਰੂ ਕਰ ਕੇ ਜਨਤਾ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਆਮ ਆਦਮੀ ਪਾਰਟੀ ਦੇ ਪੱਲੇ ਸਿਰਫ ਡਰਾਮੇਬਾਜ਼ੀ ਹੈ, ਜਿਸ ਨਾਲ ਸੂਬੇ ਦਾ ਨੁਕਸਾਨ ਹੋ ਸਕਦਾ ਹੈ, ਫਾਇਦਾ ਨਹੀਂ। ਧਰਮਸੌਤ ਨੇ ਸੂਬੇ ਦੇ ਲੋਕਾਂ ਨੂੰ ‘ਪੰਜਾਬ ਡਾਇਲਗ’ ਪ੍ਰੋਗਰਾਮ ਸੰਬੰਧੀ ਸੁਚੇਤ ਕਰਦਿਆਂ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੀਆਂ ਲੂੰਬੜ ਚਾਲਾਂ ਤੋਂ ਬਚ ਕੇ ਰਹਿਣ।






Related News

  • ਪੰਜਾਬ ਸਰਕਾਰ ਬਰਗਾੜੀ ਬੇਅਦਬੀ ਕਾਂਡ ਅਤੇ ਹੋਰ ਪੰਥਕ ਮੰਗਾਂ ਸਬੰਧੀ ਗੰਭੀਰ ਹੋਵੇ : ਭਾਈ ਦਾਦੂਵਾਲ
  • ਤਖਤ ਸਾਹਿਬ ਦੇ ਪੰਜ ਪਿਆਰਿਆਂ ਖਿਲਾਫ ਆਡੀਓ ਪਾਉਣ ਵਾਲੇ ਨੇ ਮੰਗੀ ਮੁਆਫੀ
  • ਕਾਂਗਰਸੀ ਵਰਕਰਾਂ ਨੇ ਵਿਧਾਇਕ ਬਰਾਡ਼ ਦੀ ਅਗਵਾਈ ’ਚ ਫੂਕਿਆ ਮੋਦੀ ਦਾ ਪੁਤਲਾ
  • ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਲਈ ਜਥਾ ਰਵਾਨਾ
  • ਸਕਾਰਪਿਓ ਦੇ ਖੜੇ ਟਿੱਪਰ ਨਾਲ ਟਕਰਾਉਣ ਕਾਰਨ 7 ਮੌਤਾਂ
  • ਲਾਪਤਾ ਮਹਿਲਾ ਦੀ ਲਾਸ਼ ਬੰਦ ਘਰ ਵਿੱਚੋਂ ਮਿਲੀ
  • ਰਾਤ ਨੂੰ ਫ਼ਰੀਦਕੋਟ ਖੰਡ ਮਿੱਲ ਦੀ ਮਸ਼ੀਨਰੀ ਢੋਅ ਰਿਹੈ ਪ੍ਰਸ਼ਾਸਨ
  • ਜੋਧਪੁਰ ਦੇ ਨਜ਼ਰਬੰਦਾਂ ਵੱਲੋਂ ਅਕਾਲੀ ਦਲ ਨੂੰ ਕੇਂਦਰ ’ਤੇ ਦਬਾਅ ਬਣਾਉਣ ਦੀ ਅਪੀਲ
  • Leave a Reply

    Your email address will not be published. Required fields are marked as *

    *