ਖੰਨਾ ਵਿੱਚ ਸ਼ਿਵ ਸੈਨਾ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

6

ਖੰਨਾ-ਇੱਥੇ ਲਲਹੇੜੀ ਰੋਡ ਚੌਕ ਵਿੱਚ ਅੱਜ ਸ਼ਾਮੀਂ ਕਰੀਬ ਸਵਾ ਛੇ ਵਜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਸ਼ਿਵ ਸੈਨਾ ਆਗੂ ਦੁਰਗਾ ਪ੍ਰਸ਼ਾਦ ਗੁਪਤਾ (40) ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਖੰਨਾ ਪੁਲੀਸ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੌਕੇ ਉਤੇ ਪਹੁੰਚੇ ਖੰਨਾ ਦੇ ਡੀਐਸਪੀ ਰਾਜ ਕੁਮਾਰ ਜਲਹੋਤਰਾ ਅਤੇ ਐਸਐਚਓ ਸਿਟੀ ਅਵਤਾਰ ਸਿੰਘ ਨੇ ਪੁਲੀਸ ਪਾਰਟੀ ਸਮੇਤ ਸਥਿਤੀ ਦਾ ਜਾਇਜ਼ਾ ਲਿਆ। ਸ੍ਰੀ ਜਲਹੋਤਰਾ ਨੇ ਦੱਸਿਆ ਕਿ ਪੂਰੇ ਇਲਾਕੇ ਵਿੱਚ ਨਾਕਾਬੰਦੀ ਕਰਵਾ ਦਿੱਤੀ ਗਈ ਹੈ ਅਤੇ ਮੁਲਜ਼ਮਾਂ ਦੀ ਭਾਲ ਜਾਰੀ ਹੈ।ਜ਼ਿਕਰਯੋਗ ਹੈ ਕਿ ਦੁਰਗਾ ਪ੍ਰਸ਼ਾਦ ਗੁਪਤਾ ਸ਼ਿਵ ਸੈਨਾ ਦੇ ਮਜ਼ਦੂਰ ਵਿੰਗ ਦਾ ਸੂਬਾਈ ਪ੍ਰਧਾਨ ਸੀ ਅਤੇ ਉਸ ਨੂੰ ਕੁਝ ਸਮਾਂ ਪਹਿਲਾਂ ਗੰਨਮੈਨ ਵੀ ਮਿਲਿਆ ਸੀ। ਘਟਨਾ ਵੇਲੇ ਗੰਨਮੈਨ ਮੌਜੂਦ ਨਹੀਂ ਸੀ। ਉਸ ਦਾ ਪਿਛੋਕੜ ਬਿਹਾਰ ਦਾ ਹੈ ਅਤੇ ਉਹ ਤਕਰੀਬਨ 12 ਸਾਲਾਂ ਤੋਂ ਮੰਡੀ ਗੋਬਿੰਦਗੜ੍ਹ ਨੇੜੇ ਅਲੌੜ ਵਿੱਚ ਰਹਿ ਰਿਹਾ ਸੀ। ਉਹ ਅਕਸਰ ਮੁੱਖ ਮੁੱਦਿਆਂ ਉਤੇ ਬਿਆਨਬਾਜ਼ੀ ਕਰ ਕੇ ਚਰਚਾ ਵਿੱਚ ਰਹਿੰਦਾ ਸੀ। ਪੁਲੀਸ ਨੇ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਖੰਨਾ ਭੇਜ ਦਿੱਤਾ ਹੈ।






Related News

  • ਟਰੂਡੋ ਨੂੰ ਬੋਲੇ ਕੈਪਟਨ ਖਾਲਿਸਤਾਨੀਆਂ ਨੂੰ ਫੰਡ ਕਰ ਰਹੇ ਹਨ ਕੈਨੇਡਾ ਦੇ ਗਰਮ ਖਿਆਲੀ
  • ਹਨੀਪ੍ਰੀਤ ਸਮੇਤ ਸਾਰੇ ਮੁਲਜ਼ਮਾਂ ‘ਤੇ ਦੋਸ਼ ਤੈਅ ਕਰਨ ਸਬੰਧੀ ਬਹਿਸ ਜਾਰੀ
  • ਮੌੜ ਬੰਬ ਕਾਂਡ : ਹੁਣ ਪੁਲਸ ਨੂੰ ਪਜਾਮੇ ਵਾਲਾ ਤੇ ਮਾਨ ਸਾਹਿਬ ਦੀ ਭਾਲ
  • ਅੰਮ੍ਰਿਤਸਰ ‘ਚ ਟਰੂਡੋ ਦਾ ਨਿੱਘਾ ਸਵਾਗਤ, ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
  • ਵਿਜੀਲੈਂਸ ਵੱਲੋਂ ਇੱਕ ਲੱਖ ਦੀ ਵੱਢੀ ਲੈਂਦਾ ਪਟਵਾਰੀ ਕਾਬੂ
  • ਅਣਖ ਖਾਤਰ ਪਿਉ ਵੱਲੋਂ ਆਪਣੀ ਧੀ ਅਤੇ ਉਸ ਦੇ ਪ੍ਰੇਮੀ ਦੀ ਕੀਤੀ ਹੱਤਿਆ
  • ਲਵੀ ਦਿਓੜਾ ਕਤਲ ਕਾਂਡ: ਮੁੱਖ ਮੁਲਜ਼ਮ ਸੰਪਤ ਨਹਿਰਾ ਅਦਾਲਤ ਨੇ ਭਗੌੜਾ ਐਲਾਨਿਆ
  • ਪੁਲਿਸ ਦੀ ਧੱਕੇਸ਼ਾਹੀ ਦੇ ਵਿਰੋਧ ‘ਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਫ਼ੂਕਿਆ ਖ਼ਜ਼ਾਨਾ ਮੰਤਰੀ ਦਾ ਪੁਤਲਾ
  • Leave a Reply

    Your email address will not be published. Required fields are marked as *

    *