ਦਵਿੰਦਰਪਾਲ ਸਿੰਘ ਭੁੱਲਰ ਪੈਰੋਲ ’ਤੇ ਰਿਹਾਅ

5

ਅੰਮ੍ਰਿਤਸਰ-ਸਿੱਖ ਬੰਦੀ ਗੁਰਦੀਪ ਸਿੰਘ ਖਹਿਰਾ ਦੀ ਇਕ ਦਿਨ ਪਹਿਲਾਂ ਰਿਹਾਈ ਤੋਂ ਬਾਅਦ ਅੱਜ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਵੀ 21 ਦਿਨਾਂ ਵਾਸਤੇ ਪੈਰੋਲ ’ਤੇ ਰਿਹਾਅ ਕਰ ਦਿੱਤਾ ਗਿਆ। ਰਿਹਾਅ ਹੋਣ ਤੋਂ ਬਾਅਦ ਪ੍ਰੋ. ਭੁੱਲਰ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਮੱਥਾ ਟੇਕਿਆ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਅੱਜ ਸ਼ਾਮ ਨੂੰ ਜੇਲ੍ਹ ਵਿਭਾਗ ਵੱਲੋਂ ਉਸ ਦੀ ਪੈਰੋਲ ’ਤੇ ਰਿਹਾਈ ਸਬੰਧੀ ਆਦੇਸ਼ ਦਿੱਤੇ ਗਏ ਅਤੇ ਮਗਰੋਂ ਉਸ ਦੀ ਪਤਨੀ ਨਵਨੀਤ ਕੌਰ ਉਸ ਨੂੰ ਹਸਪਤਾਲ ਤੋਂ ਘਰ ਲੈ ਗਈ।ਇਸ ਦੀ ਪੁਸ਼ਟੀ ਕਰਦਿਆਂ ਕੇਂਦਰੀ ਜੇਲ੍ਹ ਦੇ ਡਿਪਟੀ ਸੁਪਰਡੈਂਟ ਕੁਲਵੰਤ ਸਿੰਘ ਨੇ ਦੱਸਿਆ ਕਿ ਪ੍ਰੋ. ਭੁੱਲਰ ਨੂੰ ਚੰਗੇ ਕਿਰਦਾਰ ਤੇ ਚਾਲ ਚਲਣ ਦੇ ਆਧਾਰ ’ਤੇ 21 ਦਿਨਾਂ ਵਾਸਤੇ ਪੈਰੋਲ ’ਤੇ ਰਿਹਾਅ ਕੀਤਾ ਗਿਆ ਹੈ। ਮੁਕੰਮਲ ਪ੍ਰਵਾਨਗੀ ਮਿਲਣ ਮਗਰੋਂ ਬੀਬੀ ਨਵਨੀਤ ਕੌਰ ਤੇ ਹੋਰ ਜਣੇ ਪ੍ਰੋ. ਭੁੱਲਰ ਨੂੰ ਆਪਣੀ ਕਾਰ ਵਿੱਚ ਬਿਠਾ ਕੇ ਘਰਲੈ ਗਏ। ਘਰ ਲਿਜਾਣ ਤੋਂ ਪਹਿਲਾਂ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਜਸਬੀਰ ਸਿੰਘ ਰੋਡੇ ਅਤੇ ਹੋਰਨਾਂ ਵੱਲੋਂ ਪ੍ਰੋ. ਭੁੱਲਰ ਨੂੰ ਸਿਰੋਪਾਓ ਭੇਟ ਕੀਤੇ ਗਏ ਅਤੇ ਰਿਹਾਈ ਦੀ ਵਧਾਈ ਦਿੱਤੀ ਗਈ। ਬੀਬੀ ਨਵਨੀਤ ਕੌਰ ਨੇ ਪਤੀ ਦੀ ਪੈਰੋਲ ’ਤੇ ਮਿਲੀ ਰਿਹਾਈ ਉਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਆਖਿਆ ਕਿ ਘਰ ਦਾ ਬਿਹਤਰ ਮਾਹੌਲ ਮਿਲਣ ਨਾਲ ਉਹ ਜਲਦੀ ਸਿਹਤਯਾਬ ਹੋ ਸਕਣਗੇ।ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਪਿਛਲੇ ਸਾਲ 12 ਜੂਨ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ਵਿੱਚ ਤਬਦੀਲ ਕੀਤਾ ਗਿਆ ਸੀ। ਉਸ ਨੂੰ 11 ਸਤੰਬਰ 1993 ਨੂੰ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਉਪਰ ਬੰਬ ਧਮਾਕਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਹਮਲੇ ’ਚ 9 ਵਿਅਕਤੀ ਮਾਰੇ ਗਏ ਸਨ ਅਤੇ ਕਈ ਜ਼ਖ਼ਮੀ ਹੋਏ ਸਨ। ਉਸ ਨੂੰ ਜਰਮਨੀ ਤੋਂ ਭਾਰਤ ਵਾਪਸ ਲਿਆਂਦਾ ਗਿਆ ਸੀ ਅਤੇ ਅਦਾਲਤ ਵੱਲੋਂ 2001 ਵਿੱਚ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਉਸ ਦੀ ਫਾਂਸੀ ਦੀ ਸਜ਼ਾ ਮੁਆਫ਼ ਕਰਾਉਣ ਲਈ ਕਈ ਸਿੱਖ ਸੰਗਠਨਾਂ ਸਮੇਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਉਸ ਦੀ ਖ਼ਰਾਬ ਹੁੰਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ।ਮਗਰੋਂ ਉਸ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਜਿਥੇ ਉਸ ਨੂੰ ਇਲਾਜ ਵਾਸਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮਨੋਰੋਗ ਵਾਰਡ ਵਿੱਚ ਭੇਜ ਦਿੱਤਾ ਗਿਆ ਸੀ। ਵਾਰਡ ਦੇ ਮੁਖੀ ਡਾ. ਪੀ ਡੀ ਗਰਗ ਨੇ ਦੱਸਿਆ ਕਿ ਪ੍ਰੋ. ਭੁੱਲਰ ਪਹਿਲਾਂ ਨਾਲੋਂ ਬਿਹਤਰ ਸਥਿਤੀ ਵਿੱਚ ਹੈ ਅਤੇ ਘਰ ਵਰਗਾ ਮਾਹੌਲ ਮਿਲਣ ਨਾਲ ਉਹ ਹੋਰ ਜਲਦੀ ਤੰਦਰੁਸਤ ਹੋਵੇਗਾ।






Related News

  • ਹਨੀਪ੍ਰੀਤ ਸਮੇਤ ਸਾਰੇ ਮੁਲਜ਼ਮਾਂ ‘ਤੇ ਦੋਸ਼ ਤੈਅ ਕਰਨ ਸਬੰਧੀ ਬਹਿਸ ਜਾਰੀ
  • ਮੌੜ ਬੰਬ ਕਾਂਡ : ਹੁਣ ਪੁਲਸ ਨੂੰ ਪਜਾਮੇ ਵਾਲਾ ਤੇ ਮਾਨ ਸਾਹਿਬ ਦੀ ਭਾਲ
  • ਅੰਮ੍ਰਿਤਸਰ ‘ਚ ਟਰੂਡੋ ਦਾ ਨਿੱਘਾ ਸਵਾਗਤ, ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
  • ਵਿਜੀਲੈਂਸ ਵੱਲੋਂ ਇੱਕ ਲੱਖ ਦੀ ਵੱਢੀ ਲੈਂਦਾ ਪਟਵਾਰੀ ਕਾਬੂ
  • ਅਣਖ ਖਾਤਰ ਪਿਉ ਵੱਲੋਂ ਆਪਣੀ ਧੀ ਅਤੇ ਉਸ ਦੇ ਪ੍ਰੇਮੀ ਦੀ ਕੀਤੀ ਹੱਤਿਆ
  • ਲਵੀ ਦਿਓੜਾ ਕਤਲ ਕਾਂਡ: ਮੁੱਖ ਮੁਲਜ਼ਮ ਸੰਪਤ ਨਹਿਰਾ ਅਦਾਲਤ ਨੇ ਭਗੌੜਾ ਐਲਾਨਿਆ
  • ਪੁਲਿਸ ਦੀ ਧੱਕੇਸ਼ਾਹੀ ਦੇ ਵਿਰੋਧ ‘ਚ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਫ਼ੂਕਿਆ ਖ਼ਜ਼ਾਨਾ ਮੰਤਰੀ ਦਾ ਪੁਤਲਾ
  • ਪਿਤਾ ਦੀ ਬੰਦੂਕ ਚੋਰੀ ਕਰਨਾ ਬੇਟੇ ਨੂੰ ਪਿਆ ਮਹਿੰਗਾ, ਗੁਆਈ ਜਾਨ
  • Leave a Reply

    Your email address will not be published. Required fields are marked as *

    *